ਪਿਛਲੇ ਕੁਝ ਦਿਨਾਂ ਤੋਂ ਮੌਸਮੀ ਚੱਕਰ ਅਨੁਕੂਲ ਨਾ ਰਹਿਣ ਕਾਰਨ ਰਾਜਧਾਨੀ ਦਿੱਲੀ ਸਮੇਤ ਕਈ ਇਲਾਕਿਆਂ ਚ ਗਰਮੀ ਅਤੇ ਹੁੰਮਸ ਨੇ ਫਿਰ ਮੁਸੀਬਤ ਪੈਦਾ ਕਰ ਦਿੱਤੀ ਹੈ। ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਦੇ ਬਾਵਜੂਦ ਮਾਹੌਲ ਵਿੱਚੋਂ ਠੰਢਕ ਗਾਇਬ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਕਈ ਮੌਸਮ ਪ੍ਰਣਾਲੀਆਂ ਦੇ ਸਰਗਰਮ ਹੋਣ ਕਾਰਨ ਅਗਲੇ ਕੁਝ ਦਿਨਾਂ ਚ ਦੇਸ਼ ਚ ਚੰਗੀ ਬਾਰਿਸ਼ ਹੋਵੇਗੀ।
Delhi-NCR Weather: ਦਿੱਲੀ-ਐੱਨਸੀਆਰ ਚ ਅੱਜ (Monday) ਤੋਂ ਮੌਸਮ ਦੇ ਬਦਲ ਜਾਣ ਦੀ ਸੰਭਾਵਨਾ ਹੈ। ਆਈਐਮਡੀ (IMD) ਦੀ ਭਵਿੱਖਬਾਣੀ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 27 ਜੂਨ ਤੋਂ 2 ਜੁਲਾਈ ਤੱਕ ਤੂਫਾਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਦਿੱਲੀ ਵਿੱਚ 28 ਜੂਨ ਤੋਂ ਰੋਜ਼ਾਨਾ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਨਸੂਨ ਦੇ 30 ਜੂਨ ਤੱਕ ਦਿੱਲੀ ਪਹੁੰਚਣ ਦੀ ਉਮੀਦ ਹੈ।
Himachal Pradesh Weather: ਹਿਮਾਚਲ ਪ੍ਰਦੇਸ਼ ਵਿੱਚ ਅੱਜ ਤੋਂ ਬਾਰਿਸ਼ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅੱਜ ਤੋਂ ਸੂਬੇ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ। ਅੱਜ ਸਵੇਰ ਦੀ ਸ਼ੁਰੂਆਤ ਘਣੇ ਕਾਲੇ ਬੱਦਲਾਂ ਨਾਲ ਹੋਈ। ਮੌਸਮ ਵਿਭਾਗ ਮੁਤਾਬਕ ਸਰਗਰਮ ਪੱਛਮੀ ਗੜਬੜੀ ਕਾਰਨ ਅੱਜ ਸੂਬੇ ਚ ਹਨ੍ਹੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਮਾਨਸੂਨ 28 ਜੂਨ ਨੂੰ ਸੂਬੇ ਚ ਪਹੁੰਚ ਸਕਦਾ ਹੈ।
Uttar Pradesh Weather: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਚ ਜਲਦ ਹੀ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਪੂਰੀ ਤਰ੍ਹਾਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਅੱਜ ਦੁਪਹਿਰ ਬਾਅਦ ਲਖਨਊ ਦੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬੂੰਦਾ-ਬਾਂਦੀ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਲਖਨਊ ਸਮੇਤ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਇਲਾਕਿਆਂ ਚ ਮਾਨਸੂਨ ਆਪਣਾ ਪੂਰਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦੇਵੇਗਾ।
Uttarakhand Weather: ਉੱਤਰਾਖੰਡ ਚ ਪੱਛਮੀ ਗੜਬੜੀ ਕਾਰਣ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸ਼ਨੀਵਾਰ ਰਾਤ ਪਹਾੜੀ ਇਲਾਕਿਆਂ ਚ ਮੀਂਹ ਪਿਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਸੂਬੇ ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਆਈਐਮਡੀ ਨੇ 29 ਜੂਨ ਤੱਕ ਉੱਤਰਾਖੰਡ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: krishijagran

                                
                                        
                                        
                                        
                                        
 
                            