ਪੰਜਾਬ ਸਰਕਾਰ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਨਾਲ ਖੇਤੀਬਾੜੀ ਮਸਲਿਆਂ ਉਤੇ ਵਿਚਾਰ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਆਪਣੀਆਂ ਸਿਫ਼ਾਰਸ਼ਾਂ ਸੂਬਾ ਸਰਕਾਰ ਨੂੰ ਸੌਂਪੇਗੀ। ਵਧੀਕ ਮੁੱਖ ਸਕੱਤਰ, ਵਿਕਾਸ ਇਸ ਕਮੇਟੀ ਦੇ ਚੇਅਰਪਰਸਨ ਹੋਣਗੇ। ਵਧੀਕ ਮੁੱਖ ਸਕੱਤਰ, ਮਾਲ ਜਾਂ ਉਨ੍ਹਾਂ ਦਾ ਨੁਮਾਇੰਦਾ, ਪ੍ਰਮੁੱਖ ਸਕੱਤਰ ਵਿੱਤ (ਡਾਇਰੈਕਟਰ ਇੰਸਟੀਟਿਊਸ਼ਨਲ ਤੇ ਫਾਇਨਾਂਸ ਐਂਡ ਬੈਂਕਿੰਗ), ਸਕੱਤਰ ਖੇਤੀਬਾੜੀ, ਰਜਿਸਟਰਾਰ, ਸਹਿਕਾਰੀ ਸੁਸਾਇਟੀਆਂ, ਵਧੀਕ ਮੁੱਖ ਸਕੱਤਰ ਗ੍ਰਹਿ ਜਾਂ ਉਨ੍ਹਾਂ ਦਾ ਨੁਮਾਇੰਦਾ ਤੇ ਡਾਇਰੈਕਟਰ ਜਨਰਲ ਆਫ ਪੁਲੀਸ ਜਾਂ ਉਨ੍ਹਾਂ ਦਾ ਨੁਮਾਇੰਦਾ ਕਮੇਟੀ ਦਾ ਮੈਂਬਰ ਹੋਵੇਗਾ। ਕਮੇਟੀ ਕਾਇਮ ਕਰਨ ਦੇ ਹੁਕਮ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ ਤੇ ਕਮੇਟੀ ਆਪਣੀਆਂ ਸਿਫ਼ਾਰਸ਼ਾਂ ਛੇਤੀ ਸਰਕਾਰ ਨੂੰ ਸੌਂਪ ਦੇਵੇਗੀ।
ਖਬਰ ਵੇਰਵਾ
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune