ਬਨੂੜ ਦੀ ਮੰਡੀ ਵਿੱਚ ਅੱਜ ਸੌ ਕੁਇੰਟਲ ਤੋਂ ਵੱਧ ਝੋਨਾ ਆਇਆ। ਹਰ ਵਰ੍ਹੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋਣ ਕਾਰਨ ਕਿਸਾਨਾਂ ਨੂੰ ਆਪਣਾ ਝੋਨਾ ਵੇਚਣ ਲਈ ਹਾਲੇ ਦੋ ਹਫ਼ਤੇ ਤੋਂ ਵੱਧ ਸਮੇਂ ਦਾ ਇੰਤਜ਼ਾਰ ਕਰਨਾ ਪਵੇਗਾ। ਕਿਸਾਨ ਸਭਾ ਦੇ ਆਗੂਆਂ ਗੁਰਦਰਸ਼ਨ ਸਿੰਘ ਖਾਸਪੁਰ, ਮੋਹਣ ਸਿੰਘ ਸੋਢੀ, ਚੌਧਰੀ ਮੁਹੰਮਦ ਸਦੀਕ ਨੇ 20 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਕਰਨ ਦੀ ਮੰਗ ਕੀਤੀ। ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਕੁਲਵਿੰਦਰ ਸਿੰਘ ਭੋਲਾ ਨੇ ਦੱਸਿਆ ਕਿ ਝੋਨੇ ਦੀ ਆਮਦ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਾ ਦਿੱਤਾ ਗਿਆ ਹੈ ਤੇ ਸਰਕਾਰੀ ਖਰੀਦ ਆਰੰਭ ਹੋਣ ਤੋਂ ਬਾਅਦ ਹੀ ਇਸ ਦੀ ਖਰੀਦ ਕੀਤੀ ਜਾਵੇਗੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune