ਅੱਪਡੇਟ ਵੇਰਵਾ

9652-PAU-6.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
2019-02-01 17:02:32

ਮਾਹਿਰਾਂ ਵਲੋਂ ਮੁਰਗੀ ਪਾਲਕਾਂ ਲਈ ਜਰੂਰੀ ਗੱਲਾਂ

ਮੁਰਗੀ ਪਾਲਕਾਂ ਲਈ ਮਾਹਿਰਾਂ ਦੀ ਸਲਾਹਾਂ ਹੇਠ ਲਿਖੇ ਅਨੁਸਾਰ ਹੈ:

  • ਮੀਟ ਵਾਲੇ ਚੂਚੇ ਪਾਲਣ ਲਈ ਇਹ ਸਮਾਂ ਬਹੁਤ ਢੁਕਵਾਂ ਹੈ।
  • ਵਾਲੇ ਚੂਚੇ ਪਾਉਣ ਲਈ ਪਹਿਲਾਂ ਹੀ ਵਿਉਂਤ ਬਣਾ ਲੈਣੀ ਚਾਹੀਦੀ ਹੈ ਅਤੇ ਚੂਚੇ ਕਿਸੇ ਭਰੋਸੇਯੋਗ ਹੈਚਰੀ ਤੋਂ ਲੈਣੇ ਚਾਹੀਦੇ ਹਨ।
  • ਚੂਚੇ ਖਰੀਦਣ ਸਮੇਂ ਉਨ੍ਹਾਂ ਨੂੰ ਮਰੇਕ ਬੀਮਾਰੀ ਦੇ ਟੀਕੇ ਲੱਗਣੇ ਚਾਹੀਦੇ ਹਨ ਅਤੇ ਚੂਚੇ ਪਾਉਣ ਤੋਂ ਪਹਿਲਾਂ ਸ਼ੈੱਡ ਨੂੰ ਕੀਟਾਣੂ ਰਹਿਤ ਕਰ ਲੈਣਾ ਚਾਹੀਦਾ ਹੈ।
  • ਚੂਚਿਆਂ ਨੂੰ ਸ਼ੁਰੂ ਤੋਂ ਹੀ ਲੋੜੀਂਦਾ ਤਾਪਮਾਨ ਦੇਵੋ। ਪਹਿਲੇ ਹਫ਼ਤੇ ਇਹ ਤਾਪਮਾਨ 95 ਡਿਗਰੀ ਫਾਰਨਹੀਟ ਹੋਣਾ ਚਾਹੀਦਾ ਹੈ ਅਤੇ ਹਰ ਹਫ਼ਤੇ 5 ਡਿਗਰੀ ਘਟਾਉਂਦੇ ਜਾਣਾ ਚਾਹੀਦਾ ਹੈ ਜਦੋਂ ਤੱਕ ਇਹ 70 ਡਿਗਰੀ ਨਹੀਂ ਹੋ ਜਾਂਦਾ।
  • ਚੂਚੇ ਆਉਣ ਤੋਂ 24 ਘੰਟੇ ਪਹਿਲਾ ਬਰੂਡਰ ਚਾਲੂ ਕਰ ਦੇਣਾ ਚਾਹੀਦਾ ਹੈ।
  • ਹਮੇਸ਼ਾਂ ਸੰਤੁਲਿਤ ਅਤੇ ਤਾਜ਼ੀ ਖੁਰਾਕ ਹੀ ਪਾਉ।
  • ਪੰਛੀਆਂ ਨੂੰ ਲੋੜ ਮੁਤਾਬਕ ਸੰਤੁਲਿਤ ਖੁਰਾਕ ਦੇਣੀ ਚਾਹੀਦੀ ਹੈ।
  • ਚੂਚਿਆਂ ਨੂੰ ਸਮੇਂ ਸਿਰ ਮਲੱਪ ਰਹਿਤ ਕਰਨਾ ਚਾਹੀਦਾ ਹੈ।
  • ਸਮੇਂ ਸਮੇਂ ਸਿਰ ਬੀਮਾਰ ਅਤੇ ਘੱਟ ਪੈਦਾਵਾਰ ਵਾਲੀਆਂ ਮੁਰਗੀਆਂ ਦੀ ਛਾਂਟੀ ਕਰ ਦੇਣੀ ਚਾਹੀਦੀ ਹੈ।