ਕਿਸਾਨਾਂ ਲਈ ਫ਼ਸਲਾਂ ਦਾ ਹਾਲ:
ਕਣਕ : ਕਣਕ ਦੀ ਫ਼ਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਨਦੀਨਾਂ ਦੇ ਬੂਟਿਆਂ ਦੇ ਸਿੱਟੇ ਬੀਜ ਪੱਕਣ ਤੋਂ ਪਹਿਲਾਂ ਦਾਤੀ ਨਾਲ ਕੱਟ ਦਿਉ। ਇਸ ਤਰ੍ਹਾਂ ਕਰਨ ਨਾਲ ਕਣਕ ਦੀ ਅਗਲੀ ਫ਼ਸਲ ਵਿੱਚ ਗੁੱਲੀ ਡੰਡੇ ਦੀ ਸਮੱਸਿਆ ਕਾਫੀ ਘਟ ਜਾਵੇਗੀ।
ਤੇਲਬੀਜ : ਜੇਕਰ ਸਰ੍ਹੋਂ ਅਤੇ ਰਾਇਆ ਦੇ 40-50 ਪ੍ਰਤੀਸ਼ਤ ਪੌਦਿਆਂ ਤੇ ਚੇਪਾ ਨਜ਼ਰ ਆਵੇ (100 ਪੌਦਿਆਂ ਪ੍ਰਤੀ ਏਕੜ) ਤਾਂ ਫ਼ਸਲ ਨੂੰ 40 ਗ੍ਰਾਮ ਐਕਟਾਰਾ 25 ਤਾਕਤ ਜਾਂ 400 ਮਿਲੀਲਿਟਰ ਰੋਗਰ 30 ਤਾਕਤ ਜਾਂ 600 ਮਿਲੀਲਿਟਰ ਡਰਸਬਾਨ 20 ਤਾਕਤ ਨੂੰ 80-125 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।
ਕਮਾਦ: ਇਨ੍ਹਾਂ ਦਿਨ੍ਹਾਂ ਵਿੱਚ ਕਮਾਦ ਦੀ ਬਿਜਾਈ ਪੂਰੀ ਕਰ ਲਵੋ। ਸਿਫ਼ਾਰਸ਼ ਕੀਤੀਆਂ ਕਿਸਮਾਂ ਸੀ ਓ ਪੀ ਬੀ92, ਸੀ ਓ 118, ਸੀ ਓ ਜੇ 85, ਸੀ ਓ ਜੇ 64 (ਅਗੇਤੀਆਂ ਕਿਸਮਾਂ) ਸੀ ਓ ਪੀ ਬੀ-94, ਸੀ ਓ ਪੀ ਬੀ-93, ਸੀ ਓ ਪੀ ਬੀ-91, ਸੀ ਓ-238 ਅਤੇ ਸੀ ਓ ਜੇ 88 (ਦਰਮਿਆਨੀਆਂ, ਪਿਛੇਤੀ ਪੱਕਣ ਵਾਲੀਆਂ) ਕਿਸਮਾਂ ਬੀਜੋ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.