ਮਾਹਰ ਸਲਾਹਕਾਰ ਵੇਰਵਾ

idea99sugarcane-ak.jpg
ਦੁਆਰਾ ਪੋਸਟ ਕੀਤਾ PAU, Ludhiana
ਪੰਜਾਬ
2020-08-10 18:50:44

ਕਮਾਦ ਅਤੇ  ਨਰਮੇ ਦੀ ਖੇਤੀ ਨਾਲ ਸੰਬੰਧਿਤ ਕਿਸਾਨਾਂ ਲਈ ਖ਼ਾਸ ਸਲਾਹਾਂ:

ਕਮਾਦ

  • ਕਾਲੇ ਖਟਮਲ ਦੀ ਰੋਕਥਾਮ ਲਈ 350 ਮਿਲੀਲਿਟਰ ਡਰਸਬਾਨ/ਲੀਥਲ/ਮਾਸਬਾਨ /ਗੋਲਡਬਾਨ 20 ਤਾਕਤ ਨੂੰ 400 ਲਿਟਰ ਪਾਣੀ ਵਿੱਚ ਮਿਲਾ ਕੇ ਇੱਕ ਏਕੜ ਤੇ ਛਿੜਕਾਅ ਕਰੋ। ਛਿੜਕਾਅ ਦਾ ਰੁੱਖ ਪੱਤਿਆਂ ਦੀ ਗੋਭ ਵੱਲ ਰੱਖੋ।

ਨਰਮਾ

  • ਨਰਮੇ ਦੇ ਖੇਤਾ ਵਿੱਚ ਬਾਕੀ ਅੱਧੀ ਨਾਈਟਰੋਜਨ ਖਾਦ ਫੁ਼ੱਲ ਸ਼ੁਰੂ ਹੋਣ ਸਮੇਂ ਪਾ ਦਿਉ।
  • ਨਰਮੇ ਦੇ ਖੇਤਾਂ ਦੇ ਆਲੇ ਦੁਆਲੇ ਨਦੀਨਾਂ ਦੀ ਰੋਕਥਾਮ ਕਰੋ ਤਾਂ ਜੋ ਮੀਲੀਬੱਗ ਇਨ੍ਹਾਂ ਨਦੀਨਾ ਤੋ ਆਪਣਾ ਵਾਧਾ ਨਾ ਕਰ ਸਕੇ।
  • ਆਪਣੀ ਫ਼ਸਲ ਦਾ ਲਗਾਤਾਰ ਸਰਵੇਖਣ ਕਰੋ। ਜੇ ਫ਼ਸਲ ਤੇ ਉਲੀ ਦੇ ਧੱਬਿਆਂ ਦਾ ਹਮਲਾ ਨਜ਼ਰ ਆਵੇ, ਤਾਂ ਫਸਲ ਤੇ 200 ਮਿਲੀਲਿਟਰ ਐਮੀਸਟਾਰ ਟੌਪ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ।