ਮਾਹਰ ਸਲਾਹਕਾਰ ਵੇਰਵਾ

idea99cotton-bulbs-oct-17-19.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-04-22 16:43:50

Advice for farmers cultivating cotton

ਨਰਮਾ:- ਇਹ ਸਮਾਂ ਕਪਾਹ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਜਾਂ ਦੋਗਲੀਆਂ ਕਿਸਮਾਂ ਜਾਂ ਬੀ ਟੀ ਨਰਮੇ ਦੀ ਬਿਜਾਈ ਲਈ ਢੁੱਕਵਾਂ ਹੈ। ਕਪਾਹ-ਨਰਮੇਂ ਦੀ ਫ਼ਸਲ ਵਿੱਚ ਨਾਗੇ ਭਰਨ ਲਈ ਲਿਫਾਫਿਆਂ ਵਿੱਚ ਬੀਜ ਲਗਾਉ। ਕਿਸਾਨ ਵੀਰਾਂ ਨੂੰ ਨਰਮੇ ਦੀ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਤੇਜ਼ਾਬ ਰਾਹੀਂ ਲੂੰ ਰਹਿਤ ਕੀਤੇ ਬੀਜ ਨੂੰ 2-4 ਘੰਟੇ ਅਤੇ ਬਗੈਰ ਲੂੰ ਰਹਿਤ ਕੀਤੇ ਬੀਜ ਨੂੰ 6-8 ਘੰਟੇ ਲਈ ਅੱਧਾ ਗ੍ਰਾਮ ਸਕਸੀਨਿਕ ਏਸਿਡ ਅਤੇ 5 ਲੀਟਰ ਪਾਣੀ ਦੇ ਘੋਲ ਵਿੱਚ ਭਿਉਂ ਲਉ ਇਸ ਨਾਲ ਫਸਲ ਚੰਗੀ ਹੋਵੇਗੀ।