ਮਾਹਰ ਸਲਾਹਕਾਰ ਵੇਰਵਾ

idea99pau_crops_29th_jan.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-01-29 13:45:35

Advisory related to Wheat and Oil Seeds for upcoming days by PAU experts

ਕਣਕ- ਜਿਹੜੀ ਕਣਕ ਦੀ ਫਸਲ ਵਿੱਚ ਮੈਗਨੀਜ਼ ਦੀ ਘਾਟ ਕਰਕੇ ਪੱਤੇ ਪੀਲੇ ਪਏ ਨਜ਼ਰ ਆਉਣ ਉਥੇ ਮੈਂਗਨੀਜ਼ ਸਲਫੇਟ ਦੇ ਛਿੜਕਾਅ ਦੀ ਸਲਾਹ ਦਿੱਤੀ ਜਾਂਦੀ ਹੈ।

  • ਰੇਤਲੀਆਂ ਜ਼ਮੀਨਾਂ ਵਿੱਚ ਗੰਧਕ ਦੀ ਘਾਟ ਕਾਰਨ ਉੱਪਰਲੇ ਨਵੇਂ ਪੱਤੇ ਹਲਕੇ ਹਰੇ ਅਤੇ ਫਿਰ ਪੀਲੇ ਹੋ ਜਾਂਦੇ ਹਨ ਜਦ ਕਿ ਹੇਠਲੇ ਪੱਤੇ ਹਰੇ ਹੀ ਰਹਿੰਦੇ ਹਨ। ਜੇਕਰ ਇਹੋ ਜਿਹੀਆਂ ਨਿਸ਼ਾਨੀਆਂ ਦਿਖਾਈ ਦੇਣ ਤਾਂ ਇੱਕ ਕੁਇੰਟਲ ਜਿਪਸਮ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੱਟਾ ਮਾਰੋ ਅਤੇ ਹਲਕਾ ਪਾਣੀ ਦੇ ਦਿਉ।
  • ਇਨ੍ਹਾਂ ਦਿਨਾਂ ਵਿੱਚ ਮੌਸਮ ਪੀਲੀ ਕੁੰਗੀ ਦੀ ਆਮਦ ਲਈ ਅਨੁਕੂਲ ਹੈ । ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਪੀਲੀ ਕੁੰਗੀ ਦੀ ਸ਼ੁਰੂਆਤੀ ਆਮਦ ਦੇਖਣ ਲਈ ਕਣਕ ਦੀ ਫ਼ਸਲ ਦਾ ਸਰਵੇਖਣ ਕਰਦੇ ਰਹੋ।ਜੇਕਰ ਪੀਲੀ ਕੁੰਗੀ ਦੀਆਂ ਨਿਸ਼ਾਨੀਆਂ ਫਸਲ ਤੇ ਨਜ਼ਰ ਆਉਣ ਤਾਂ ਸ਼ੁਰੂ ਵਿੱਚ ਹੀ ਪੀਲੀ ਕੁੰਗੀ ਵਾਲੀਆਂ ਧੌੜੀਆਂ ਤੇ 200 ਗ੍ਰਾਮ ਕੈਵੀਅਟ ਜਾਂ 120 ਗ੍ਰਾਮ ਨਟੀਵੋ ਜਾਂ ਕਸਟੋਡੀਆ ਜਾਂ ਓਪੇਰਾ ਜਾਂ ਟਿਲਟ ਜਾਂ ਸ਼ਾਈਨ ਜਾਂ ਬੰਪਰ ਜਾਂ ਕੰਮਪਾਸ ਜਾਂ ਮਾਰਕਜੋਲ ਜਾਂ ਸਟਿਲਟ ਦਾ ਛਿੜਕਾਅ 200 ਮਿ: ਲਿ: 200 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ।

ਤੇਲਬੀਜ- ਜੇਕਰ ਸਰ੍ਹੋਂ ਅਤੇ ਰਾਇਆ ਤੇ ਤੇਲਾ ਨੁਕਸਾਨ ਕਰਨ ਦੀ ਸਮਰਥਾ ਤੇ ਪਹੁੰਚ ਜਾਂਦਾ ਹੈ ਤਾਂ ਫ਼ਸਲ ਨੂੰ 40 ਗ੍ਰਾਮ ਐਕਟਾਰਾ 25 ਤਾਕਤ ਜਾਂ 400 ਮਿਲੀਲਿਟਰ ਰੋਗਰ 30 ਤਾਕਤ ਜਾਂ 600 ਮਿਲੀਲਿਟਰ ਡਰਸਬਾਨ 20 ਤਾਕਤ ਨੂੰ 100 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।

  • ਚੱਲ ਰਿਹਾ ਮੌਸਮ ਸਰੋਂ ਦੀ ਚਿੱਟੀ ਕੁੰਗੀ ਲਈ ਅਨੁਕੂਲ ਹੈ। ਇਸ ਤੋਂ ਬਚਾਅ ਲਈ 250 ਗ੍ਰਾਮ ਰਿਡੋਮਿਲ ਗੋਲਡ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ।ਲੋੜ ਪੈਣ ਤੇ 20 ਦਿਨਾਂ ਬਾਅਦ ਛਿੜਕਾਅ ਫਿਰ ਦੁਹਰਾਓ।