ਮਾਹਰ ਸਲਾਹਕਾਰ ਵੇਰਵਾ

idea99animal_husbandry_advice.jpeg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2019-12-13 13:23:15

Experts' advice for dairy farming in December

ਆਪਣੇ ਪਸ਼ੂਆਂ ਨੂੰ ਸੁੱਕੀ ਥਾਂ ਤੇ ਬੰਨ੍ਹੋ। ਉਨ੍ਹਾਂ ਥੱਲੇ ਵਿਛਾਈ ਸੁੱਕ ਗਿੱਲੀ ਹੋ ਜਾਵੇ ਤਾਂ ਬਦਲ ਦਿਓ। ਨਵਜੰਮੇ/ਕੱਟੜੂ-ਵੱਛੜੂ ਠੰਡ ਵਿੱਚ ਜਲਦੀ ਨਮੂਨੀਏ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਜ਼ਿਆਦਾ ਮੌਤਾਂ ਇਸ ਕਾਰਨ ਹੀ ਹੁੰਦੀਆਂ ਹਨ। ਉਨ੍ਹਾਂ ਨੂੰ ਸਾਫ਼-ਸੁਥਰੀ ਸੁੱਕੀ ਜਗ੍ਹਾ ਉੱਤੇ ਰੱਖੋ। ਰਾਤ ਨੂੰ ਪਸ਼ੂਆਂ ਨੂੰ ਅੰਦਰ ਰੱਖੋ ਅਤੇ ਦਿਨੇ ਧੁੱਪ ਵਿੱਚ ਬੰਨ੍ਹੋ ਜੇ ਲੋੜ ਪਵੇ ਤਾਂ ਸ਼ੈੱਡ ਦੇ ਪਾਸਿਆਂ ਉਤੇ ਪੱਲੀ ਵੀ ਲਾਈ ਜਾ ਸਕਦੀ ਹੈ। ਜ਼ਿਆਦਾ ਠੰਡ ਵਿੱਚ ਪਸ਼ੂਆਂ ਉਪਰ ਝੁੱਲ ਵੀ ਪਾਏ ਜਾ ਸਕਦੇ ਹਨ। ਪਸ਼ੂਆਂ ਨੂੰ ਸਵੇਰੇ-ਸ਼ਾਮ ਦੁੱਧ ਚੋਣ ਵੇਲੇ ਦੇਖਣਾ ਚਾਹੀਦਾ ਹੈ ਜੇ ਪਸ਼ੂ ਤਾਰਾਂ ਕਰਦਾ ਹੋਵੇ ਤਾਂ ਉਸ ਨੂੰ ਗਰਭਦਾਨ ਦਾ ਟੀਕਾ ਲਗਵਾਉਣਾ ਚਾਹੀਦਾ ਹੈ। ਪਸ਼ੂਆਂ ਦਾ ਦੁੱਧ ਚੋਣ ਤੋਂ ਬਾਅਦ ਥਣਾਂ ਉਪਰ ਦੁੱਧ ਨਾ ਲਗਾਓ। ਫਟੇ ਹੋਏ ਜਾਂ ਜ਼ਖਮੀ ਥਣਾਂ ਨੂੰ ਗਲਿਸਰੀਨ ਅਤੇ ਬੀਟਾਡੀਨ (1: 4) ਦੇ ਘੋਲ ਵਿੱਚ ਡੋਬਾ ਦੇ ਕੇ ਠੀਕ ਕੀਤਾ ਜਾ ਸਕਦਾ ਹੈ। ਪਸ਼ੂਆਂ ਨੂੰ ਅਫ਼ਾਰੇ ਤੋਂ ਬਚਾਉਣ ਲਈ ਕੁਤਰੀ ਹੋਈ ਬਰਸੀਮ ਵਿੱਚ ਤੂੜੀ ਰਲਾ ਕੇ ਖੁਆਉਣੀ ਚਾਹੀਦੀ ਹੈ। ਪਸ਼ੂਆਂ ਨੂੰ ਇਕੱਲੀ ਪਰਾਲੀ ਨਾ ਪਾਓ ਕਿਉਂਕਿ ਪਰਾਲੀ ਵਿੱਚ ਮਿੱਟੀ ਹੋਣ ਕਰਕੇ ਪਸੂਆਂ ਨੂੰ ਮੋਕ ਵੀ ਲੱਗ ਸਕਦੀ ਹੈ।ਵੱਡੇ ਪਸ਼ੂਆਂ ਅਤੇ ਇੱਕ ਮਹੀਨੇ ਤੋਂ ਉੱਪਰ ਦੇ ਬੱਚਿਆਂ ਨੂੰ ਮੂੰਹ-ਖ਼ੁਰ ਦੇ ਟੀਕੇ ਲਗਵਾਓ।