ਮਾਹਰ ਸਲਾਹਕਾਰ ਵੇਰਵਾ

idea99maize.jpg
ਦੁਆਰਾ ਪੋਸਟ ਕੀਤਾ PAU, Ludhiana
ਪੰਜਾਬ
2020-09-25 11:36:13

PAU Advisory for Maize Crop

ਮੱਕੀ: ਮੱਕੀ ਦੀ ਫ਼ਸਲ ਨੂੰ ਸਮੇਂ ਸਿਰ ਠੀਕ ਪਾਣੀ ਦਿੰਦੇ ਰਹੋ। ਖਾਸ ਕਰਕੇ ਜਦੋਂ ਮੱਕੀ ਦੇ ਬੂਟੇ ਸੂਤ ਕੱਤਦੇ ਹੋਣ ਤੇ ਬੂਰ ਨਿਕਲਦਾ ਹੋਵੇ। ਇਸ ਸਮੇਂ ਪਾਣੀ ਦੀ ਘਾਟ ਕਾਰਨ ਝਾੜ ਘਟ ਜਾਵੇਗਾ।

  • ਮੱਕੀ ਦੇ ਗੜੂੰਆਂ ਦੀ ਰੋਕਥਾਮ ਲਈ 30 ਮਿਲੀਲਿਟਰ ਕੋਰਾਜ਼ਨ 18.5 ਐਸ ਸੀ ਨੂੰ 60 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕਾਅ ਕਰੋ। ਇਸ ਸੁੰਡੀ ਦੀ ਰੋਕਥਾਮ ਪ੍ਰਜੀਵੀ ਕੀੜੇ ਟਰਾਈਕੋਗਾਮਾ ਦੁਆਰਾ ਵੀ ਕੀਤੀ ਜਾ ਸਕਦੀ ਹੈ।
  • ਦਾਣਿਆਂ ਵਾਲੀ ਫ਼ਸਲ ਤੇ ਫ਼ਾਲ ਆਰਮੀਵਰਮ ਦਾ ਹਮਲਾ ਦਿਖਾਈ ਦੇਣ ਤੇ 0.4 ਮਿਲੀਲਿਟਰ ਕੋਰਾਜਨ 18.5 ਐੱਸ ਸੀ ਜਾਂ 0.5 ਮਿਲੀਲਿਟਰ ਡੈਲੀਗੇਟ 11.7 ਐੱਸ ਸੀ ਜਾਂ 0.4 ਗ੍ਰਾਮ ਮਿਜ਼ਾਈਲ 5 ਐੱਸ ਜੀ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਘੋਲ ਕੇ ਛਿੜਕਾਅ ਕਰੋ। 20 ਦਿਨਾਂ ਤੱਕ ਦੀ ਫ਼ਸਲ ਲਈ 120 ਲਿਟਰ ਘੋਲ ਪ੍ਰਤੀ ਏਕੜ ਵਰਤੋ।
  • ਪੱਤਿਆਂ ਅਤੇ ਟਾਂਡੇ ਦੇ ਝੁਲਸ ਰੋਗ ਦੀ ਰੋਕਥਾਮ ਲਈ ਜਿਉਂ ਹੀ ਇਸਦੀਆਂ ਨਿਸ਼ਾਨਿਆਂ ਨਜ਼ਰ ਆਉਣ ਤਾਂ 100 ਮਿਲੀਲਿਟਰ ਐਮੀਸਟਾਰ ਟੌਪ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ। ਲੋੜ ਪੈਣ ਤੇ ਦੂਜਾ ਛਿੜਕਾਅ 15 ਦਿਨ ਦੇ ਵਕਫੇ ਤੇ ਕਰੋ।