ਮਾਹਰ ਸਲਾਹਕਾਰ ਵੇਰਵਾ

idea99weather_crops-ak.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2020-06-18 14:15:38

PAU Advisory for Upcoming days

ਮੌਸਮ ਦੀ ਭਵਿੱਖਵਾਣੀ: ਪੰਜਾਬ ਵਿੱਚ 48 ਘੰਟਿਆਂ ਦੌਰਾਨ ਮੌਸਮ ਖੁਸ਼ਕ ਰਹਿਣ ਅਤੇ ਉਸ ਤੋਂ ਬਾਅਦ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼/ਛਿੱਟੇ ਪੈਣ ਦਾ ਅਨੁਮਾਨ ਹੈ।

ਚੇਤਾਵਨੀ: ਆਉਣ ਵਾਲੀ 19-20 ਜੂਨ ਨੂੰ ਕਿਤੇ-ਕਿਤੇ ਤੇਜ਼ ਹਵਾਵਾਂ ਚੱਲਣ ਨਾਲ (ਹਵਾ ਦੀ ਗਤੀ 30-40 ਕਿਲੋਮੀਟਰ ਪ੍ਰਤੀ ਘੰਟਾ) ਗਰਜ-ਚਮਕ ਨਾਲ ਛਿੱਟੇ ਪੈਣ ਦਾ ਅਨੁਮਾਨ ਹੈ।

ਅਗਲੇ ਦੋ ਦਿਨ੍ਹਾਂ ਦਾ ਮੌਸਮ: ਕਿਤੇ-ਕਿਤੇ ਬਾਰਿਸ਼/ਛਿੱਟੇ ਪੈਣ ਦਾ ਅਨੁਮਾਨ ਹੈ।

ਕਿਸਾਨਾਂ ਲਈ ਮੌਸਮ ਅਤੇ ਫਸਲਾਂ ਦਾ ਹਾਲ: ਫ਼ਲਦਾਰ ਬੂਟੇ ਅਤੇ ਸਬਜ਼ੀਆਂ ਦੀਆਂ ਖੜ੍ਹੀਆਂ ਫ਼ਸਲਾਂ ਨੂੰ ਹਫ਼ਤੇ ਬਾਅਦ ਪਾਣੀ ਦਿਉ।

ਖੇਤੀ ਫਸਲਾਂ:

ਨਰਮਾ: ਕੰਘੀ ਬੂਟੀ ਅਤੇ ਪੀਲੀ ਬੂਟੀ ਨੂੰ ਵੱਟਾਂ ਬੰਨਿਆਂ ਤੋਂ ਖ਼ਤਮ ਕਰ ਦਿਉ. ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਬਿਜਾਈ ਤੋਂ ਪਹਿਲਾਂ ਖਾਲੀ ਥਾਂਵਾਂ, ਸੜਕਾਂ ਦੇ ਕਿਨਾਰਿਆਂ, ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰ ਦਿੳ

ਝੋਨਾ: ਝੋਨੇ ਦੀ ਪਨੀਰੀ ਦੀ ਲਵਾਈ ਸ਼ੁਰੂ ਕਰ ਲਵੋ।

  • ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਚੰਗੀ ਤਰ੍ਹਾਂ ਪਹਿਚਾਨ ਕਰਕੇ ਸਿਫਾਰਿਸ਼ ਅਨੁਸਾਨ ਨਦੀਨ ਨਾਸ਼ਕ ਬਰਤੋ।
  • ਬਾਸਮਤੀ ਨੂੰ ਝੰਡਾ ਰੋਗ (ਪੈਰ ਗਲਣ) ਤੋਂ ਬਚਾਉਣ ਲਈ ਬੀਜ ਨੂੰ ਪਹਿਲਾਂ ਟਰਾਈਕੋਡਰਮਾ ਹਾਰਜੀਐਨਮ ਫਾਰਮੂਲੇਸ਼ਨ ਨਾਲ 15 ਗ੍ਰਾਮ ਪ੍ਰਤੀ ਕਿੱਲੋ ਦੇ ਹਿਸਾਬ ਸੋਧ ਲਓ। ਪਨੀਰੀ ਪੁਟ ਕੇ ਖੇਤ ਵਿੱਚ ਲਗਾਉਣ ਤੋਂ ਪਹਿਲਾਂ ਜੜ੍ਹਾਂ ਨੂੰ ਵੀ ਟਰਾਈਕੋਡਰਮਾ ਹਾਰਜੀਐਨਮ ਫਾਰਮੂਲੇਸ਼ਨ (15 ਗ੍ਰਾਮ ਪ੍ਰਤੀ ਲਿਟਰ ਪਾਣੀ) ਦੇ ਘੋਲ ਵਿੱਚ 6 ਘੰਟੇ ਲਈ ਡੋਬ ਕੇ ਸੋਧੋ

ਕਮਾਦ: ਕਮਾਦ ਦੀ ਫ਼ਸਲ ਨੂੰ 8-10 ਦਿਨਾਂ ਦੇ ਵਕਫ਼ੇ ਤੇ ਪਾਣੀ ਦਿੰਦੇ ਰਹੋ।

  • ਕਮਾਦ ਵਿੱਚ ਸਿਉਂਕ ਦੇ ਹਮਲੇ ਦੀ ਰੋਕਥਾਮ ਲਈ 400 ਲਿਟਰ ਇਮਿਡਾਕਲੋਪਰਿਡ 17.8 ਤਾਕਤ ਨੂੰ ਫੁਆਰੇ ਨਾਲ ਗੰਨੇ ਦੀਆਂ ਕਤਾਰਾਂ ਦੇ ਨਾਲ ਬਿਜਾਈ ਤੋਂ 45 ਦਿਨਾਂ ਬਾਅਦ ਛਿੜਕਾਅ ਕਰੋ।

ਸਬਜ਼ੀਆਂ: ਇਹ ਸਮਾਂ ਗੋਭੀ ਦੀ ਅਗੇਤੀਆਂ ਕਿਸਮਾਂ ਅਤੇ ਬਰਸਾਤ ਰੂੱਤ ਦੀ ਫਸਲਾਂ ਜਿਵੇਂ ਕਿ ਭਿੰਡੀ ਅਤੇ ਕੱਦੂ ਜਾਤੀ ਦੀਆਂ ਸਬਜ਼ੀਆਂ ਜਿਵੇਂ ਕਿ ਘੀਆ ਕੱਦੂ, ਘੀਆ ਤੋਰੀ, ਕਰੇਲਾ ਅਤੇ ਟੀਂਡੇ ਦੀ ਬੀਜਾਈ ਲਈ ਢੁਕਵਾਂ ਹੈ।

ਬਾਗਬਾਨੀ: ਬਹੁਤ ਸਾਰੇ ਫ਼ਲਦਾਰ ਬੂਟੇ ਜਿਵੇਂ ਕਿ ਨਿੰਬੂ, ਅੰਬ, ਨਾਸ਼ਪਾਤੀ, ਲੀਚੀ ਆਦਿ ਤੇ ਫ਼ਲ ਲੱਗਾ ਹੁੰਦਾ ਹੈ। ਇਸ ਲਈ ਇਨ੍ਹਾਂ ਨੂੰ ਪਾਣੀ ਸਹੀ ਵਕਫ਼ੇ ਤੇ ਦਿਉ।

  • ਗਰਮੀ ਦੇ ਭੈੜੇ ਅਸਰ ਤੋਂ ਫ਼ਲਦਾਰ ਬੂਟਿਆਂ ਨੂੰ ਬਚਾਉਣ ਲਈ ਤਣਿਆਂ ਤੇ ਕਲੀ (ਸਫ਼ੈਦੀ) ਕਰ ਦਿਉ।ਫਲਦਾਰ ਬੂਟਿਆਂ ਨੂੰ ਹਫ਼ਤੇ ਵਿਚ ਦੋ ਵਾਰ ਪਾਣੀ ਦਿਉ।
  • ਚੰਗੇ ਵਾਧੇ ਲਈ ਅਮਰੂਦ ਦੇ ਬੂਟਿਆਂ ਨੂੰ ਦੇਸੀ ਰੂੜੀ ਦੀ ਖਾਦ ਪਾਓ।