ਕਣਕ ਦੀ ਕਰਨਾਲ ਬੰਟ ਇੱਕ ਉੱਲੀ ਦੀ ਬਿਮਾਰੀ ਹੈ ਜੋ ਤਕਰੀਬਨ ਪੰਜਾਬ ਦੇ ਸਾਰੇ ਇਲਾਕਿਆਂ ਵਿੱਚ ਪਾਈ ਜਾਂਦੀ ਹੈ। ਪਰ ਨੀਮ ਪਹਾੜੀ ਅਤੇ ਦਰਿਆਵਾਂ ਦੇ ਨੇੜ ਲੱਗਦੇ ਇਲਾਕਿਆਂ ਵਿੱਚ ਇਸ ਦਾ ਹਮਲਾ ਜ਼ਿਆਦਾ ਵੇਖਣ ਨੂੰ ਮਿਲਦਾ ਹੈ।
ਇਹ ਬਿਮਾਰੀ ਮਿੱਟੀ ਅਤੇ ਬੀਜ ਰਾਹੀਂ ਫੈਲਦੀ ਹੈ। ਕਣਕ ਦੀਆਂ ਡਬਲਯੂ ਐੱਚ ਡੀ 943 ਅਤੇ ਪੀ ਡੀ ਡਬਲਯੂ 291 ਕਿਸਮਾਂ ਇਸ ਬਿਮਾਰੀ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀਆਂ ਹਨ।
ਇਸ ਬਿਮਾਰੀ ਦਾ ਅਸਰ ਸਿੱਟੇ ਵਿੱਚ ਕੁੱਝ ਦਾਣਿਆਂ ਤੇ ਹੀ ਹੁੰਦਾ ਹੈ।
ਬਿਮਾਰੀ ਦੀਆਂ ਨਿਸ਼ਾਨੀਆਂ- ਜਦੋਂ ਬਿਮਾਰੀ ਵਾਲੇ ਦਾਣਿਆਂ ਨੂੰ ਹੱਥਾਂ ਵਿੱਚ ਲੈ ਕੇ ਮਸਲਿਆ ਜਾਵੇ ਤਾਂ ਉਨ੍ਹਾਂ ਵਿੱਚੋ ਕਾਲੇ ਰੰਗ ਦੀ ਉੱਲੀ ਦੇ ਜੀਵਾਣੂ ਬਾਹਰ ਨਿਕਲ ਆਉਂਦੇ ਹਨ। ਜਿਨ੍ਹਾਂ ਵਿੱਚੋਂ ਭੈੜੀ ਦੁਰਗੰਧ ਆਉਂਦੀ ਹੈ। ਇਸ ਬਿਮਾਰੀ ਵਾਲੀ ਉੱਲੀ ਦੀ ਲਾਗ ਉਦੋਂ ਲੱਗਦੀ ਹੈ ਜਦੋਂ ਕਿ ਅਜੇ ਸਿੱਟੇ ਬਾਹਰ ਨਿਕਲਣੇ ਸ਼ੁਰੂ ਹੁੰਦੇ ਹਨ। ਉੱਲੀ ਦੇ ਜੀਵਾਣੂ ਖੇਤਾਂ ਵਿੱਚ 2 ਤੋਂ 5 ਸਾਲ ਤੱਕ ਜਿਉਂਦੇ ਰਹਿੰਦੇ ਹਨ ਅਤੇ ਇਨ੍ਹਾਂ ਸਿੱਟਿਆਂ ਵਿੱਚ ਬਣ ਰਹੇ ਦਾਣਿਆਂ ਤੇ ਬਿਮਾਰੀ ਦੀ ਲਾਗ ਲਗਾ ਦਿੰਦੇ ਹਨ। ਅਜਿਹੀ ਫਸਲ ਤੋਂ ਰੱਖਿਆ ਬੀਜ ਅਗਲੇ ਸਾਲ ਦੀ ਬਿਮਾਰੀ ਫੈਲਾਉਣ ਦਾ ਕਾਰਨ ਬਣਦਾ ਹੈ। ਇਸ ਲਈ ਕਰਨਾਲ ਬੰਟ ਤੋਂ ਬਚਾਅ ਲਈ ਰੋਗ ਰਹਿਤ ਕਣਕ ਦਾ ਬੀਜ ਵਰਤਣਾ ਬਹੁਤ ਜਰੂਰੀ ਹੈ।
ਕਣਕ ਦੀ ਬਿਜਾਈ ਦਾ ਸਮਾਂ ਚੱਲ ਰਿਹਾ ਹੈ। ਇਸ ਲਈ ਕਿਸਾਨ ਵੀਰਾਂ ਨੂੰ ਆਪਣੇ ਬੀਜ ਲਈ ਰੱਖੀ ਕਣਕ ਦੀ ਪਰਖ ਕਰ ਲੈਣੀ ਚਾਹੀਦੀ ਹੈ ਜਿਸ ਨਾਲ ਸਮੇਂ ਸਿਰ ਪਤਾ ਲੱਗ ਜਾਵੇਗਾ ਕਿ ਬੀਜ ਵਿੱਚ ਕਰਨਾਲ ਬੰਟ ਦੀ ਬਿਮਾਰੀ ਹੈ ਜਾਂ ਨਹੀਂ।
ਬੀਜ ਦੀ ਪਰਖ- ਬੀਜ ਦੀ ਪਰਖ ਕਰਨ ਲਈ 2 ਮੁੱਠਾਂ ਕਣਕ ਦੇ ਦਾਣਿਆਂ ਨੂੰ ਪਾਣੀ ਵਿੱਚ ਭਿਉਂ ਕੇ ਚਿੱਟੇ ਕਾਗਜ਼ ਉੱਤੇ ਖਿਲਾਰ ਲਵੋ। ਜੇਕਰ ਇਸ ਬੀਜ ਵਿੱਚ 4 ਤੋਂ 5 ਦਾਣੇ ਕਰਨਾਲ ਬੰਟ ਨਾਲ ਪ੍ਰਭਾਵਿਤ ਦਿਖਾਈ ਦੇਣ ਤਾਂ ਅਜਿਹਾ ਬੀਜ ਕਣਕ ਬਿਜਾਈ ਲਈ ਨਹੀਂ ਵਰਤਣਾ ਚਾਹੀਦਾ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.