ਮਾਹਰ ਸਲਾਹਕਾਰ ਵੇਰਵਾ

idea99pau_rice_28th_may.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-05-28 10:49:58

Start sowing of paddy varieties recommended by PAU, Ludhiana

ਝੋਨਾ- ਝੋਨੇ ਦੀਆਂ ਸਿਫਾਰਿਸ਼ ਕੀਤੀਆਂ ਕਿਸਮਾਂ ਜਿਵੇਂ ਪੀ ਆਰ 121, ਪੀ ਆਰ 122, ਪੀ ਆਰ 123, ਪੀ ਆਰ 124, ਪੀ ਆਰ 126, ਪੀ ਆਰ 127, ਪੀ ਆਰ 128, ਪੀ ਆਰ 129, ਪੀ ਆਰ 113, ਪੀ ਆਰ 114, ਐਚ ਕੇ ਆਰ 47 ਕਿਸਮਾਂ ਦੀ ਪਨੀਰੀ ਦੀ ਬਿਜਾਈ ਸ਼ੁਰੂ ਕਰ ਦਿਓ। ਬੀਜ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਬਿਜਾਈ ਤੋਂ ਪਹਿਲਾਂ 3 ਗ੍ਰਾਮ ਸਪਰਿੰਟ ਪ੍ਰਤੀ ਕਿੱਲੋ ਦੇ ਹਿਸਾਬ ਨਾਲ 10-12 ਮਿਲੀਲੀਟਰ ਪਾਣੀ ਵਿੱਚ ਘੋਲ ਕੇ ਸੋਧ ਕਰ ਲਵੋ।

  • ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿਓ।
  • ਝੋਨੇ ਦੀ ਪਨੀਰੀ ਵਿੱਚ ਜੜ੍ਹ ਗੰਡ ਨੀਮਾਟੋਡ ਦੀ ਰੋਕਥਾਮ ਲਈ ਪਨੀਰੀ ਬੀਜਣ ਤੋਂ 10 ਦਿਨ ਪਹਿਲਾਂ ਖੇਤ ਦੀ ਰੌਣੀ ਉਪਰੰਤ ਆਖਰੀ ਵਾਹੀ ਵੇਲੇ 40 ਗ੍ਰਾਮ ਸਰ੍ਹੋਂ ਦੀ ਖਲ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਪਾਓ।