ਮਾਹਰ ਸਲਾਹਕਾਰ ਵੇਰਵਾ

idea99pau_crops_4th_march.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-03-04 11:36:31

Suggestions for farmers growing Wheat, Oil Seeds and sugarcane

ਕਣਕ- ਪੀਲੀ ਕੁੰਗੀ ਦੀ ਸ਼ੁਰੂਆਤੀ ਆਮਦ ਦੇਖਣ ਲਈ ਕਣਕ ਦੀ ਫ਼ਸਲ ਦਾ ਸਰਵੇਖਣ ਕਰਦੇ ਰਹੋ। ਜੇਕਰ ਪੀਲੀ ਕੁੰਗੀ ਦੀਆਂ ਨਿਸ਼ਾਨੀਆਂ ਫਸਲ ਤੇ ਨਜ਼ਰ ਆਉਣ ਤਾਂ ਸ਼ੁਰੂ ਵਿੱਚ ਹੀ ਪੀਲੀ ਕੁੰਗੀ ਵਾਲੀਆਂ ਧੌੜੀਆਂ ਤੇ 200 ਗ੍ਰਾਮ ਕੈਵੀਅਟ ਜਾਂ 120 ਗ੍ਰਾਮ ਨਟੀਵੋ ਜਾਂ ਕਸਟੋਡੀਆ ਜਾਂ ਓਪੇਰਾ ਜਾਂ ਟਿਲਟ ਜਾਂ ਸ਼ਾਈਨ ਜਾਂ ਬੰਪਰ ਜਾਂ ਕੰਮਪਾਸ ਜਾਂ ਮਾਰਕਜੋਲ ਜਾਂ ਸਟਿਲਟ ਦਾ ਛਿੜਕਾਅ 200 ਮਿ: ਲਿ: 200 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ।

  • ਇਨ੍ਹਾਂ ਦਿਨ੍ਹਾਂ ਵਿੱਚ ਰਵਾਇਤੀ ਤਰੀਕੇ ਨਾਲ ਬੀਜੀ ਕਣਕ ਨੂੰ ਚੁਹਿਆਂ ਤੋਂ ਬਚਾਉਣ ਲਈ ਜ਼ਿੰਕ ਫਾਸਫਾਈਡ ਜਾਂ ਬਰੋਮੋਡਾਇਲੋਨ ਦਾ ਜ਼ਹਿਰੀਲਾ ਚੋਗ 400 ਗ੍ਰਾਮ ਪ੍ਰਤੀ ਏਕੜ (ਦੋਧੇ ਦਾਣੇ ਪੈਣ ਤੋਂ ਪਹਿਲਾਂ) ਦੇ ਹਿਸਾਬ ਨਾਲ ਫਸਲ ਵਿੱਚ ਰੱਖੋ। ਹੈਪੀ ਸੀਡਰ ਨਾਲ ਬੀਜੀ ਕਣਕ ਵਿੱਚ ਦੂਧੀਆ ਦਾਣੇ ਪੈਣ ਤੋਂ ਪਹਿਲਾਂ ਜ਼ਿੰਕ ਫਾਸਫਾਈਡ ਜਾਂ ਬਰੋਮੋਡਾਇਲੋਨ ਦਾ ਜ਼ਹਿਰੀਲਾ ਚੋਗ 400 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਕਾਗਜ਼ ਦੇ ਟੁਕੜਿਆਂ ਉੱਪਰ 40 ਥਾਵਾਂ ਤੇ 10 ਗ੍ਰਾਮ ਪ੍ਰਤੀ ਥਾਂ ਰੱਖੋ।
  • ਕਰਨਾਲ ਬੰਟ ਮੁਕਤ ਬੀਜ ਤਿਆਰ ਕਰਨ ਲਈ ਫ਼ਸਲ ਤੇ ਸਿਫਾਰਿਸ਼ ਕੀਤੇ ਉੁਲੀਨਾਸ਼ਕ Tilt 200 ml(PROPICONAZOLE 25% EC) ਨੂੰ 200 ਲਿਟਰ ਪਾਣੀ ਵਿੱਚ ਪਾ ਕੇ ਸਿੱਟੇ ਨਿਕਲਣ ਵੇਲੇ ਇੱਕ ਛਿੜਕਾਅ ਕਰੋ।

ਤੇਲਬੀਜ- ਜੇਕਰ ਸਰ੍ਹੋਂ ਅਤੇ ਰਾਇਆ ਤੇ ਤੇਲਾ ਨੁਕਸਾਨ ਕਰਨ ਦੀ ਸਮਰੱਥਾ ਤੇ ਪਹੁੰਚ ਜਾਂਦਾ ਹੈ ਤਾਂ ਫ਼ਸਲ ਨੂੰ 40 ਗ੍ਰਾਮ ਐਕਟਾਰਾ 25 ਤਾਕਤ ਜਾਂ 400 ਮਿਲੀਲਿਟਰ ਰੋਗਰ 30 ਤਾਕਤ ਜਾਂ 600 ਮਿਲੀਲਿਟਰ ਡਰਸਬਾਨ 20 ਤਾਕਤ ਨੂੰ 100 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।

ਗੰਨਾ- ਇਹ ਸਮਾਂ ਗੰਨੇ ਦੀ ਬਿਜਾਈ ਲਈ ਢੁੱਕਵਾਂ ਹੈ। ਸਿਫ਼ਾਰਸ਼ ਕੀਤੀਆਂ ਕਿਸਮਾਂ ਸੀ ਓ ਪੀ ਬੀ-92, ਸੀ ਓ 118, ਸੀ ਓ ਜੇ 85, ਸੀ ਓ ਜੇ 64 (ਅਗੇਤੀਆਂ ਕਿਸਮਾਂ) ਸੀ ਓ ਪੀ ਬੀ-94, ਸੀ ਓ ਪੀ ਬੀ-93, ਸੀ ਓ ਪੀ ਬੀ-91, ਸੀ ਓ-238 ਅਤੇ ਸੀ ਓ ਜੇ 88 (ਦਰਮਿਆਨੀਆਂ, ਪਿਛੇਤੀ ਪੱਕਣ ਵਾਲੀਆਂ) ਕਿਸਮਾਂ ਵਰਤੋਂ।